30 ਮਾਰਚ ਤੋਂ PADB ਬੈਂਕ ਫਰੀਦਕੋਟ ਅੱਗੇ ਹੱਕੀਂ ਮੰਗਾਂ ਲਈ ਚੱਲ ਰਹੇ ਮੋਰਚੇ ਵਿੱਚ ਐਸਕੇਐਮ ਗੈਰ ਸਿਆਸੀ ਦੇ ਸੀਨੀਅਰ ਆਗੂ ਸਤਨਾਮ ਸਿੰਘ ਬਹਿਰੂ ਉਚੇਚੇ ਤੌਰ ਤੇ ਪਹੁੰਚੇ

📍 स्थान / Location: Faridkot 🗂️ विषय / Category: पंजाब / Punjab 📹 Full Video / पूरा वीडियो 📅 September 12, 2026 🌐 GPS: Faridkot

30 ਮਾਰਚ ਤੋਂ PADB ਬੈਂਕ ਫਰੀਦਕੋਟ ਅੱਗੇ ਹੱਕੀਂ ਮੰਗਾਂ ਲਈ ਚੱਲ ਰਹੇ ਮੋਰਚੇ ਵਿੱਚ ਐਸਕੇਐਮ ਗੈਰ ਸਿਆਸੀ ਦੇ ਸੀਨੀਅਰ ਆਗੂ ਸਤਨਾਮ ਸਿੰਘ ਬਹਿਰੂ ਉਚੇਚੇ ਤੌਰ ਤੇ ਪਹੁੰਚੇ*

*ਕਾਰਪੋਰੇਟ ਪੱਖੀ ਸਰਕਾਰਾਂ ਦੀਆਂ ਲੋਕ ਮਾਰੂ ਨੀਤੀਆਂ ਦਾ ਟਾਕਰਾ ਕਰਨ ਲਈ ਲੋਕਾਂ ਦਾ ਜਥੇਬੰਦੀ ਹੋ ਕੇ ਸੰਘਰਸ਼ ਲੜਨਾ ਜਰੂਰੀ*
ਕਿਸਾਨਾਂ ਦੀਆਂ ਹੱਕੀ ਮੰਗਾਂ ਲਈ 30 ਮਾਰਚ ਤੋਂ ਲੈ ਮੋਰਗੇਜ ਬੈਂਕ ਫਰੀਦਕੋਟ ਅੱਗੇ ਚੱਲ ਰਹੇ ਮੋਰਚੇ ਵਿੱਚ ਐਸਕੇਐਮ ਗੈਰ ਸਿਆਸੀ ਦੇ ਸੀਨੀਅਰ ਆਗੂ ਸਤਨਾਮ ਸਿੰਘ ਬਹਿਰੂ ਪ੍ਰਧਾਨ ਇੰਡੀਅਨ ਫਾਰਮਰ ਐਸੋਸੀਏਸ਼ਨ ਅੱਜ ਉਚੇਚੇ ਤੌਰ ਤੇ ਸਾਥੀਆਂ ਸਮੇਤ ਸ਼ਿਰਕਤ ਕਰਨ ਲਈ ਪਹੁੰਚੇ।
ਇਸ ਮੌਕੇ ਗੱਲਬਾਤ ਕਰਦਿਆਂ ਹੋਇਆਂ ਐਸਕੇਐਮ ਗੈਰ ਸਿਆਸੀ ਦੇ ਕੌਮੀ ਕਨਵੀਨਰ ਜਗਜੀਤ ਸਿੰਘ ਡੱਲੇਵਾਲ ਅਤੇ ਸਤਨਾਮ ਸਿੰਘ ਬਹਿਰੂ ਨੇ ਕਿਹਾ ਕਿ ਕੇਂਦਰ ਦੀ ਮੋਦੀ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇਖਣ ਨੂੰ ਹੀ ਵੱਖ ਵੱਖ ਹਨ ਪ੍ਰੰਤੂ ਇਹ ਦੋਨੇ ਸਰਕਾਰਾਂ ਸਿੱਕੇ ਦੇ ਦੋ ਪਾਸਿਆਂ ਵਾਂਗ ਇੱਕ ਹੀ ਹਨ ਅਤੇ ਇਹਨਾਂ ਦੋਨਾਂ ਕਾਰਪੋਰੇਟ ਪੱਖੀ ਸਰਕਾਰਾਂ ਦੀ ਨੀਤੀ ਅਤੇ ਨੀਅਤ ਲੋਕ ਵਿਰੋਧੀ ਅਤੇ ਕਾਰਪੋਰੇਟ ਪੱਖੀ ਹੈ ਇਸ ਲਈ ਇਹਨਾਂ ਕਾਰਪੋਰੇਟ ਪੱਖੀ ਸਰਕਾਰਾਂ ਵੱਲੋਂ ਹਰ ਰੋਜ਼ ਲਿਆਂਦੀਆਂ ਜਾ ਰਹੀਆਂ ਕਿਸਾਨ ਅਤੇ ਮਜ਼ਦੂਰ ਮਾਰੂ ਨੀਤੀਆਂ ਦਾ ਟਾਕਰਾ ਜਥੇਬੰਦਕ ਹੋ ਕੇ ਹੀ ਕੀਤਾ ਜਾ ਸਕਦਾ ਹੈ।
ਇਸ ਮੌਕੇ ਗੱਲਬਾਤ ਕਰਦਿਆਂ ਹੋਇਆਂ ਕਿਸਾਨ ਆਗੂਆਂ ਨੇ ਕਿਹਾ ਕਿ ਪਿੱਛਲੀ 30 ਮਾਰਚ ਤੋਂ ਕਿਸਾਨਾਂ ਦੀਆਂ ਹੱਕੀ ਮੰਗਾਂ, ਸ਼ੰਭੂ,ਖਨੌਰੀ ਮੋਰਚੇ ਉਪਰੋਂ ਪੰਜਾਬ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਦੀ ਨਿਗਰਾਨੀ ਵਿੱਚ ਕਿਸਾਨਾਂ ਦੇ ਚੋਰੀ ਹੋਏ ਸਮਾਨ ਦੇ ਨੁਕਸਾਨ ਦੀ ਭਰਪਾਈ ਜਿਸ ਸਬੰਧੀ ਪੰਜਾਬ ਦੇ ਡੀਜੀਪੀ ਵੱਲੋਂ ਵੀ ਪ੍ਰੈਸ ਕਾਨਫਰੰਸ ਕਰਕੇ ਮੰਨਿਆ ਜਾ ਚੁੱਕਿਆ ਹੈ ਅਤੇ ਬੈਂਕਾਂ ਵੱਲੋਂ ਕਿਸਾਨਾਂ ਤੋਂ ਲਏ ਗਏ ਖਾਲੀ ਚੈੱਕ ਵਾਪਸ ਕਰਵਾਉਣ ਦੀ ਮੰਗ ਅਤੇ ਕਮਰਸ਼ੀਅਲ ਬੈਂਕਾਂ ਦੀ ਤਰ੍ਹਾਂ ਹੀ ਲੈਂਡ ਮੋਰਗੇਜ ਬੈਂਕ ਵਿੱਚ ਵੀ ਵਨ ਟਾਈਮ ਸੈਟਲਮੈਂਟ ਸਕੀਮ ਨੂੰ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਅੰਦੋਲਨ ਲੜਿਆ ਜਾ ਰਿਹਾ ਹੈ ਅਤੇ ਇਸ ਦੌਰਾਨ ਪੰਜਾਬ ਸਰਕਾਰ ਨਾਲ ਵੱਖ-ਵੱਖ ਸਮੇਂ ਹੋਈਆਂ ਮੀਟਿੰਗਾਂ ਵਿੱਚ ਸਰਕਾਰ ਵੱਲੋਂ ਇਹਨਾਂ ਮੰਗਾਂ ਨੂੰ ਮੰਨਦੇ ਹੋਏ ਲਾਗੂ ਕਰਨ ਦਾ ਵਾਅਦਾ ਕੀਤਾ ਜਾ ਗਿਆ ਹੈ ਪ੍ਰੰਤੂ ਪੰਜਾਬ ਸਰਕਾਰ ਵੱਲੋਂ ਹਰ ਵਾਰ ਵਾਅਦਾ ਖਿਲਾਫੀ ਕਰਦੇ ਹੋਏ ਕਿਸਾਨਾਂ ਦੀਆ ਇਹਨਾਂ ਹੱਕੀ ਮੰਗਾਂ ਨੂੰ ਅਮਲੀਜਾਮਾ ਨਹੀਂ ਪਹਿਨਾਇਆ ਜਾ ਰਿਹਾ ਜਿਸ ਕਾਰਨ ਮਜਬੂਰੀਵਸ ਕਿਸਾਨਾਂ ਨੂੰ ਅੰਦੋਲਨ ਨੂੰ ਹੋਰ ਤਿੱਖਾ ਕਰਦੇ ਹੋਏ ਜੇਲ ਭਰੋ ਅੰਦੋਲਨ ਅਤੇ 9 ਸਤੰਬਰ ਨੂੰ ਫਰੀਦਕੋਟ ਵਿਖੇ ਅੰਦੋਲਨ ਦੀ ਅਗਲੀ ਰੂਪਰੇਖਾ ਤਿਆਰ ਕਰਨ ਲਈ ਕਿਸਾਨ ਪੰਚਾਇਤ ਬੁਲਾਈ ਗਈ ਸੀ ਪ੍ਰੰਤੂ ਬਾਬਾ ਫਰੀਦ ਜੀ ਦੇ ਮੇਲੇ ਨੂੰ ਵਿੱਚ ਸ਼ਮੂਲੀਅਤ ਕਰਨ ਲਈ ਪਹੁੰਚਣ ਵਾਲੀ ਸੰਗਤ ਦੀ ਸ਼ਰਧਾ ਭਾਵਨਾ ਨੂੰ ਧਿਆਨ ਵਿੱਚ ਰੱਖਦੇ ਹੋਏ 23 ਸਤੰਬਰ ਤੱਕ ਕੋਈ ਵੀ ਵੱਡਾ ਇਕੱਠ ਨਾਂ ਕਰਨ ਦਾ ਜਥੇਬੰਦੀ ਵੱਲੋਂ ਅਤੇ ਐਸਕੇਐਮ ਗੈਰ ਸਿਆਸੀ ਵੱਲੋਂ ਫੈਸਲਾ ਕੀਤਾ ਗਿਆ, ਜੇਕਰ ਸਰਕਾਰ ਵੱਲੋਂ ਇਸ ਸਮੇਂ ਦੌਰਾਨ ਕਿਸਾਨਾਂ ਦੀਆਂ ਇਹਨਾ ਹੱਕੀ ਮੰਗਾਂ ਨੂੰ ਅਮਲੀਜਾਮਾ ਪਹਿਨਾਉਣ ਸਬੰਧੀ ਠੋਸ ਕਦਮ ਨਾਂ ਚੁੱਕੇ ਗਏ ਤਾਂ ਐਸਕੇਐਮ ਗੈਰ ਸਿਆਸੀ ਕੋਈ ਵੱਡਾ ਐਕਸ਼ਨ ਲੈਣ ਲਈ ਮਜਬੂਰ ਹੋਵੇਗਾ।
ਇਸ ਮੌਕੇ ਉਹਨਾਂ ਨਾਲ: ਗੁਰਮੇਲ ਸਿੰਘ ਜਨਰਲ ਸਕੱਤਰ ਬਲਿਹਾਰ ਸਿੰਘ ਵਿੱਤ ਸਕੱਤਰ ਪੰਜਾਬ ਉੱਪਰ ਪੰਜਾਬ,ਮੁਖਤਿਆਰ ਸਿੰਘ ਇੰਡੀਅਨ ਫਾਰਮਰ ਐਸੋਸੀਏਸ਼ਨ ਅਤੇ ਇੰਦਰਜੀਤ ਸਿੰਘ ਘਣੀਆ ਜਿਲਾ ਜਰਨਲ ਸਕੱਤਰ,ਜ਼ਿਲ੍ਹਾ ਖਜਾਨਚੀ ਗੁਰਾਂਦਿੱਤਾ ਸਿੰਘ ਬਾਜਾਖਾਨਾ, ਸ਼ਿੰਦਰਪਾਲ ਸਿੰਘ ਪ੍ਰਧਾਨ ਬਲਾਕ ਜੈਤੋ, ਬਲਜਿੰਦਰ ਸਿੰਘ ਵਾੜਾ ਭਾਈਕਾ ਪ੍ਰਧਾਨ ਬਲਾਕ ਬਾਜਾਖਾਨਾ, ਨਾਇਬ ਸਿੰਘ ਸ਼ੇਰ ਸਿੰਘ ਵਾਲਾ ਪ੍ਰਧਾਨ ਸਾਦਿਕ ਬਲਾਕ,ਲਵਪ੍ਰੀਤ ਸਿੰਘ ਚੱਕਸਾਹੂ,ਨਿਰਮਲ ਸਿੰਘ ਢਿਲਵਾਂ ਪ੍ਰਧਾਨ ਬਲਾਕ ਕੋਟਕਪੂਰਾ, ਸੁਖਚਰਨ ਸਿੰਘ ਕਾਲਾ ਪ੍ਰਧਾਨ ਬਲਾਕ ਗੋਲੇਵਾਲਾ, ਰਾਜਵੀਰ ਸਿੰਘ ਪੱਖੀ,ਤੇਜਾ ਸਿੰਘ ਪੱਕਾ ਪ੍ਰਧਾਨ ਬਲਾਕ ਫਰੀਦਕੋਟ,ਸੁਰਜੀਤ ਸਿੰਘ ਸੇਵੇਵਾਲਾ,ਜਤਿੰਦਰਜੀਤ ਸਿੰਘ ਭਿੰਡਰ ਨੌਜਵਾਨ ਆਗੂ, ਰਾਜਵੀਰ ਸਿੰਘ ਪੱਖੀ, ਹੁਸ਼ਿਆਰ ਸਿੰਘ ਸੋਨਾ ਮਿਸ਼ਰੀ ਵਾਲਾ, ਨਾਇਬ ਸਿੰਘ ਢਿੱਲਵਾਂ ਆਦਿ ਕਿਸਾਨ ਆਗੂ ਹਾਜ਼ਰ ਸਨ।
ਜਾਰੀ ਕਰਤਾ: ਬੋਹੜ ਸਿੰਘ ਰੁਪਈਆਂ ਵਾਲਾ ਜ਼ਿਲ੍ਹਾ ਪ੍ਰਧਾਨ ਫਰੀਦਕੋਟ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ।

Scroll to Top