4 ਨਵੰਬਰ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਲੱਗੇਗਾ ਪਲੇਸਮੈਂਟ ਕੈਂਪ
4 ਨਵੰਬਰ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਲੱਗੇਗਾ ਪਲੇਸਮੈਂਟ ਕੈਂਪ
ਨੌਜਵਾਨਾਂ ਨੂੰ ਮਿਲਣਗੇ 9,000 ਤੋਂ 50,000 ਰੁਪਏ ਤੱਕ ਪ੍ਰਤੀ ਮਹੀਨਾ ਤਨਖਾਹ ਦੇ ਰੋਜ਼ਗਾਰ ਦੇ ਮੌਕੇ
: ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਡਾ. ਰੁਪਿੰਦਰ ਪਾਲ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ ਕਾਰਜਕਾਰੀ ਅਫ਼ਸਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.), ਅੰਮ੍ਰਿਤਸਰ ਨੇ ਕੀਤਾ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਸ੍ਰੀ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਮਿਤੀ 4 ਨਵੰਬਰ 2026, ਦਿਨ ਬੁੱਧਵਾਰ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਡੀ.ਸੀ. ਦਫ਼ਤਰ ਦੀ ਜ਼ਮੀਨੀ ਮੰਜ਼ਿਲ, ਸੁਵਿਧਾ ਕੇਂਦਰ ਦੇ ਨੇੜੇ, ਅੰਮ੍ਰਿਤਸਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਕੈਂਪ ਵਿੱਚ ਐਮ.ਐਸ. ਟਰੇਡਿੰਗ ਕੰਪਨੀ, ਹਾਸ਼ਮੋ ਟਰੇਡਿੰਗ ਕੰਪਨੀ ਅਤੇ ਅਜਾਈਲ ਫਿਊਚਰ ਅੰਮ੍ਰਿਤਸਰ ਵਰਗੀਆਂ ਨਾਮੀ ਕੰਪਨੀਆਂ ਵੱਲੋਂ ਲੋਡਰ, ਡਾਟਾ ਐਂਟਰੀ ਆਪਰੇਟਰ, ਅਕਾਊਂਟੈਂਟ, ਮੈਨੇਜਰ, ਸੁਪਰਵਾਈਜ਼ਰ, ਸੁਰੱਖਿਆ ਗਾਰਡ ਅਤੇ ਵੈਲਥ ਐਡਵਾਈਜ਼ਰ ਆਦਿ ਅਸਾਮੀਆਂ ਲਈ ਯੋਗ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਦਸਵੀਂ, ਬਾਰ੍ਹਵੀਂ, ਡਿਪਲੋਮਾ, ਗ੍ਰੈਜੂਏਸ਼ਨ ਅਤੇ ਪੋਸਟ ਗ੍ਰੈਜੂਏਸ਼ਨ ਆਦਿ ਯੋਗਤਾਵਾਂ ਵਾਲੇ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ। ਚੁਣੇ ਗਏ ਉਮੀਦਵਾਰਾਂ ਨੂੰ ਕੰਪਨੀਆਂ ਵੱਲੋਂ 9,000 ਤੋਂ 50,000 ਰੁਪਏ ਤੱਕ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਵੇਗੀ।
ਚਾਹਵਾਨ ਉਮੀਦਵਾਰ ਆਪਣੇ ਯੋਗਤਾ ਸਰਟੀਫਿਕੇਟ ਅਤੇ ਬਾਇਓਡਾਟਾ ਲੈ ਕੇ 4 ਨਵੰਬਰ, ਬੁੱਧਵਾਰ ਨੂੰ ਸਵੇਰੇ 10:00 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਡੀ.ਸੀ. ਦਫ਼ਤਰ, ਕਚਹਿਰੀ ਚੌਕ, ਅੰਮ੍ਰਿਤਸਰ ਵਿਖੇ ਪਹੁੰਚ ਸਕਦੇ ਹਨ।